ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਰਪੰਚ ਕਿਰਨਜੀਤ ਕੌਰ 'ਆਪ' 'ਚ ਸ਼ਾਮਿਲ

ਬੱਧਨੀ ਕਲਾਂ, 9 ਅਪ੍ਰੈਲ (ਸੰਜੀਵ ਕੋਛੜ)-ਜ਼ਿਲ੍ਹਾ ਮੋਗਾ ਦੇ ਪਿੰਡ ਬੱਧਨੀ ਖੁਰਦ ਵਿਖੇ ਉਸ ਸਮੇਂ ਇਕ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸਰਪੰਚ ਬੀਬੀ ਕਿਰਨਜੀਤ ਕੌਰ ਪਤਨੀ ਕੁਲਵੰਤ ਸਿੰਘ ਫੌਜੀ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਸਮੇਂ ਹਾਜ਼ਰ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਲੋਕਾਂ ਨੂੰ ਮਨਜੀਤ ਸਿੰਘ ਬਿਲਾਸਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਹੁਣੇ ਪਿਛਲੇ ਬਜਟ ਸੈਸ਼ਨ ਵਿਚ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਪੰਜ-ਪੰਜ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਪਿੰਡਾਂ ਦੇ ਅਧੂਰੇ ਕੰਮ ਪੂਰੇ ਕੀਤੇ ਜਾਣੇ ਹਨ। ਪਿੰਡਾਂ ਦੇ ਵਿਕਾਸ ਕੰਮਾਂ ’ਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।