ਜਬਰ-ਜ਼ਨਾਹ ਮਾਮਲਾ : ਪਾਸਟਰ ਜਸ਼ਨ ਗਿੱਲ ਦਾ 5 ਦਿਨਾਂ ਦਾ ਮਿਲਿਆ ਰਿਮਾਂਡ

ਗੁਰਦਾਸਪੁਰ, 9 ਅਪ੍ਰੈਲ-ਪਾਸਟਰ ਜਸ਼ਨ ਗਿੱਲ ਨੇ ਅੱਜ ਗੁਰਦਾਸਪੁਰ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ। ਪੁਲਿਸ ਨੇ ਉਸ ਤੋਂ ਪੁੱਛਗਿੱਛ ਲਈ 5 ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ ਹੈ। ਪਾਸਟਰ 'ਤੇ 22 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕਰਨ ਅਤੇ ਉਸਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕਰਨ ਦਾ ਦੋਸ਼ ਹੈ, ਜਿਸ ਕਾਰਨ ਉਸਦੀ ਮੌਤ ਹੋ ਗਈ।