ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਸਿੱਖ ਜਥਾ ਜਾਣਾ ਹੋਇਆ ਸ਼ੁਰੂ

ਅਟਾਰੀ, (ਅੰਮ੍ਰਿਤਸਰ), 10 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਵਿਖੇ ਜਾਣ ਲਈ ਅੱਜ ਸਵੇਰੇ ਤੜਕੇ ਅਟਾਰੀ ਵਾਹਘਾ ਸਰਹੱਦ ਰਸਤੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਜਾਣ ਲਈ ਰਵਾਨਾ ਹੋਣ ਵਾਸਤੇ ਭਾਰਤ ਦੀ ਅਟਾਰੀ ਸਰਹੱਦ ’ਤੇ ਸਵੇਰੇ ਤੜਕੇ ਤੋਂ ਪੁੱਜਣਾ ਸ਼ੁਰੂ ਹੋ ਗਏ ਹਨ। ਇਸ ਮੌਕੇ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤੇ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ਾਂ ਵਲੋਂ ਅਟਾਰੀ ਸਰਹੱਦ ’ਤੇ ਲੰਗਰ ਤੇ ਚਾਹ ਪਾਣੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇੱਥੇ ਹੀ ਬੀ.ਐਸ.ਐਫ਼. ਕਸਟਮ ਤੇ ਭਾਰਤੀ ਇਮੀਗ੍ਰੇਸ਼ਨ ਵਲੋਂ ਵੀ ਸੰਗਤਾਂ ਦੀ ਸਹੂਲਤ ਲਈ ਬਹੁਤ ਹੀ ਵਧੀਆ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਸ਼ਰਧਾਲੂਆਂ ਦੀ ਇਮੀਗ੍ਰੇਸ਼ਨ ਕਸਟਮ ਕਰਾਉਣ ਤੋਂ ਬਾਅਦ ਉਨ੍ਹਾਂ ਨੂੰ ਅਟਾਰੀ ਸਰਹੱਦ ਵਿਖੇ ਲੈ ਕੇ ਜਾਇਆ ਜਾ ਰਿਹਾ ਹੈ।