ਬਹਿਸ ਤੋਂ ਬਾਅਦ ਕਾਰ ਸਵਾਰਾਂ ਨੇ ਵਿਅਕਤੀ ’ਤੇ ਚਲਾਈਆਂ ਗੋਲੀਆਂ

ਜਲੰਧਰ, 10 ਅਪ੍ਰੈਲ- ਬੀਤੀ ਰਾਤ 1.30 ਵਜੇ ਥਾਣਾ 3 ਅਧੀਨ ਆਉਂਦੇ ਰੇਲਵੇ ਸਟੇਸ਼ਨ ਤੋਂ ਕਾਰ ਵਿਚ ਸਫ਼ਰ ਕਰ ਰਹੇ ਤਿੰਨ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜ ਗਏ। ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰਬਰ ਤਿੰਨ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲਿਸ ਨੂੰ ਮੌਕੇ ਤੋਂ ਦੋ ਗੋਲੀਆਂ ਮਿਲੀਆਂ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਆਪਣਾ ਰੈਸਟੋਰੈਂਟ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਰੇਲਵੇ ਸਟੇਸ਼ਨ ਦੇ ਨੇੜੇ ਸੜਕ ਤੋਂ ਲੰਘ ਰਿਹਾ ਸੀ ਤਾਂ ਉੱਥੇ ਖੜ੍ਹੇ ਤਿੰਨ ਨੌਜਵਾਨਾਂ ਨਾਲ ਉਸ ਦੀ ਬਹਿਸ ਹੋ ਗਈ ਅਤੇ ਬਹਿਸ ਦੌਰਾਨ ਮਾਮਲਾ ਇੰਨਾ ਵਧ ਗਿਆ ਕਿ ਕਾਰ ਵਿਚ ਸਵਾਰ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ’ਤੇ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।