ਆਯੁਸ਼ਮਾਨ ਯੋਜਨਾ ਲਈ ਦਿੱਲੀ ’ਚ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ

ਨਵੀਂ ਦਿੱਲੀ, 10 ਅਪ੍ਰੈਲ- ਅੱਜ ਤੋਂ ਦਿੱਲੀ ਵਿਚ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਿੱਲੀ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਕਿਹਾ ਕਿ ਹੁਣ ਦਿੱਲੀ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। 5 ਅਪ੍ਰੈਲ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਸਹਿਮਤੀ ਪੱਤਰ ’ਤੇ ਹਸਤਾਖਰ ਹੋਣ ਤੋਂ ਬਾਅਦ, ਦਿੱਲੀ ਇਸ ਯੋਜਨਾ ਨੂੰ ਲਾਗੂ ਕਰਨ ਵਾਲਾ ਦੇਸ਼ ਦਾ 35ਵਾਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਿਆ ਹੈ। ਪਹਿਲੇ ਪੜਾਅ ਵਿਚ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਲਈ ਆਧਾਰ ਅਤੇ ਹੋਰ ਪਛਾਣ ਪੱਤਰ ਜ਼ਰੂਰੀ ਹੋਣਗੇ।