ਸਾਡੇ ਦੀ ਨਾਰਾਜ਼ ਆਗੂ ਪਾਰਟੀ ਨੂੰ ਲਗਾ ਰਹੇ ਨੇ ਢਾਅ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 10 ਅਪ੍ਰੈਲ (ਦਵਿੰਦਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਸੋਨੀਆ ਗਾਂਧੀ ਜੀ ਨੂੰ, ਰਾਹੁਲ ਗਾਂਧੀ ਜੀ ਨੂੰ ਤੇ ਖੜਗੇ ਸਾਹਿਬ ਨੂੰ ਬੇਨਤੀ ਕਰਦਾ ਕਿ ਤੁਸੀਂ ਆਪਣੇ ਸੰਸਦ ਮੈਂਬਰ ਰਾਹੀਂ ਜੋ ਚੋਣ ਕਮਿਸ਼ਨ ਨੂੰ ਚਿੱਠੀਆਂ ਲਿਖੀਆਂ, ਉਨ੍ਹਾਂ ਦਾ ਕੋਈ ਫਾਇਦਾ ਨਹੀਂ। ਦੱਸ ਦੇਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ 12 ਅਪ੍ਰੈਲ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਤੈਅ ਕੀਤੇ ਸਥਾਨ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਸੀ। ਉਨ੍ਹਾਂ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ’ਤੇ ਵੀ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨਾਲ ਲੜਨਾ ਹੈ ਤਾਂ ਖੁੱਲ੍ਹ ਕੇ ਸਾਹਮਣੇ ਆਓ। ਅਸੀਂ ਤਾਂ ਸ਼ੁਰੂ ਤੋਂ ਕਾਂਗਰਸ ਨੂੰ ਆਪਣਾ ਦੁਸ਼ਮਣ ਨੰਬਰ ਇਕ ਮੰਨ ਕੇ ਚੱਲਦੇ ਆ ਕਿਉਂਕਿ ਤੁਸੀਂ ਦਰਬਾਰ ਸਾਹਿਬ ਦੇ ਉੱਤੇ ਵੀ ਹਮਲਾ ਕੀਤਾ ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਵੀ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੇ ਖਿਲਾਫ਼ ਪਿਛਲੇ ਲੰਮੇ ਸਮੇਂ ਤੋਂ ਸਾਜਿਸ਼ ਚਲ ਰਹੀ ਹੈ ਤੇ ਜੋ ਸਾਡੇ ਤੋਂ ਨਾਰਾਜ਼ ਹੋਏ ਸਾਡੇ ਲੀਡਰ ਹੀ ਦੂਜੀਆਂ ਪਾਰਟੀਆਂ ਦੇ ਮੋਢਿਆ ’ਤੇ ਚੜ ਕੇ ਅਕਾਲੀ ਦਲ ਦਾ ਨੁਕਸਾਨ ਕਰਨ ਨੂੰ ਫਿਰਦੇ ਹਨ ਅਤੇ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਨੂੰ ਢਾਹ ਲਗਾਉਣ ਲਈ ਵੀ ਸਾਜਿਸ਼ ਕੀਤੀ ਜਾ ਰਹੀ ਹੈ।