JALANDHAR WEATHER

ਡਿਬਰੂਗੜ੍ਹ ਜੇਲ੍ਹ 'ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦਾ ਮਿਲਿਆ ਟਰਾਂਜ਼ਿਟ ਰਿਮਾਂਡ

ਅਜਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਐਨ.ਐਸ.ਏ. ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਉਸ ਨੂੰ ਜੇਲ੍ਹ ਵਿਚੋਂ ਰਿਹਾਅ ਹੁੰਦਿਆਂ ਹੀ ਆਪਣੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਕੱਲ ਯਾਨੀ 12 ਅਪ੍ਰੈਲ ਨੂੰ ਪੱਪਲਪ੍ਰੀਤ ਸਿੰਘ ਨੂੰ ਥਾਣਾ ਅਜਨਾਲਾ ਹਿੰਸਾ ਮਾਮਲੇ ਵਿਚ ਰਸਮੀ ਤੌਰ ਉਤੇ ਗ੍ਰਿਫਤਾਰ ਕਰਕੇ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ