JALANDHAR WEATHER

ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵੀਂ ਸੀ.ਸੀ.ਟੀ.ਵੀ. ਆਈ ਸਾਹਮਣੇ

ਜਲੰਧਰ, 10 ਅਪ੍ਰੈਲ-ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਤੀਜੇ ਦੋਸ਼ੀ ਦੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਘੁੰਮਦੇ ਹੋਏ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਸੀ.ਸੀ.ਟੀ.ਵੀ. ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋਸ਼ੀ ਸਟੇਸ਼ਨ ਵਿਚ ਬੇਖੌਫ਼ ਘੁੰਮ ਰਿਹਾ ਹੈ। ਸੀ.ਸੀ.ਟੀ.ਵੀ. ਕੈਮਰੇ ਵਿਚ ਮੁਲਜ਼ਮ ਦਾ ਚਿਹਰਾ ਸਾਫ਼ ਦਿਖਾਈ ਦੇ ਰਿਹਾ ਹੈ। ਇਕ ਫੁਟੇਜ ਵਿਚ, ਦੋਸ਼ੀ ਪਲੇਟਫਾਰਮ ਨੰਬਰ 3 'ਤੇ ਆਉਂਦਾ ਦਿਖਾਈ ਦੇ ਰਿਹਾ ਹੈ, ਜਦੋਂਕਿ ਦੂਜੇ ਫੁਟੇਜ ਵਿਚ, ਦੋਸ਼ੀ ਨੂੰ ਜਾਂਦੇ ਹੋਏ ਦੇਖਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਨੇਡ ਹਮਲੇ ਤੋਂ ਬਾਅਦ ਦੋਸ਼ੀ ਕੁਝ ਘੰਟਿਆਂ ਲਈ ਸ਼ਹਿਰ ਵਿਚ ਘੁੰਮ ਰਿਹਾ ਸੀ, ਜਿਸ ਤੋਂ ਬਾਅਦ ਉਹ ਟ੍ਰੇਨ ਫੜ ਕੇ ਦਿੱਲੀ ਲਈ ਰਵਾਨਾ ਹੋ ਗਿਆ। ਹਾਲਾਂਕਿ, ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਦਿੱਲੀ ਸਮੇਤ ਦੋ ਹੋਰ ਰਾਜਾਂ ਵਿਚ ਭੇਜੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ