JALANDHAR WEATHER

ਜਥੇ ਦਾ ਪਾਕਿ ਪਹੁੰਚਣ 'ਤੇ ਨਿੱਘਾ ਸਵਾਗਤ

ਅੰਮ੍ਰਿਤਸਰ, 10 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਦੇ ਜਥਾ ਲੀਡਰ ਜੰਗ ਬਹਾਦਰ ਸਿੰਘ, ਡਿਪਟੀ ਜਥਾ ਲੀਡਰ ਬੀਬੀ ਜੋਗਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਰਾਮਪਾਲ ਸਿੰਘ ਬੈਨੀਪਾਲ, ਬੀਬੀ ਜਸਪਾਲ ਕੌਰ, ਖਾਲੜਾ ਮਿਸ਼ਨ ਦੇ ਤਰਲੋਚਨ ਸਿੰਘ, ਦਿੱਲੀ ਕਮੇਟੀ ਦੇ ਦਲਜੀਤ ਸਿੰਘ, ਜਸਵਿੰਦਰ ਸਿੰਘ ਆਦਿ ਵੱਖ-ਵੱਖ ਜਥਾ ਲੀਡਰਾਂ ਦੀ ਅਗਵਾਈ 'ਚ ਅਟਾਰੀ ਰਸਤੇ ਵਾਹਗਾ ਪਹੁੰਚੇ ਜਥੇ ਦਾ ਪਾਕਿਸਤਾਨ ਪਹੁੰਚਣ 'ਤੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਸੈਫ਼ਉੱਲਾ ਖੋਖਰ, ਸਕੱਤਰ ਫ਼ਰੀਦ ਇਕਬਾਲ, ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਮੈਂਬਰ ਮਿਮਪਾਲ ਸਿੰਘ, ਤਾਰਾ ਸਿੰਘ, ਹਰਮੀਤ ਸਿੰਘ, ਬਿਸ਼ਨ ਸਿੰਘ ਆਦਿ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾਲੂਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਯਾਤਰੂਆਂ ਦੇ ਲੰਗਰ ਲਈ ਵਾਹਗਾ ਵਿਖੇ ਪਾਕਿ ਕਮੇਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵਾਹਗਾ ਤੋਂ ਇਕ ਭਾਰਤੀ ਜਥਾ ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਰਵਾਈ ਉਪਰੰਤ ਵਿਸ਼ੇਸ਼ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰੇ ਲਗਾਉਂਦਾ ਹੋਇਆ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਅਤੇ ਦੂਜਾ ਜਥਾ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ