ਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 10 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਕਿਉਂਕਿ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ਼ ਨਾਲ ਹੀ ਸੰਘਰਸ਼ ਲੜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਰਸਾਨੀ ਮੰਗਾਂ ਦੇ ਹੱਲ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ।