ਪੱਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਅਜਨਾਲਾ, (ਅੰਮ੍ਰਿਤਸਰ), 12 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਬੀਤੀ ਦੇਰ ਰਾਤ ਪੰਜਾਬ ਪੁਲਿਸ ਦੀ ਇਕ ਟੀਮ ਪੱਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਹਵਾਈ ਜਹਾਜ਼ ਰਾਹੀਂ ਰਾਜਸਾਂਸੀ ਹਵਾਈ ਅੱਡੇ ’ਤੇ ਪਹੁੰਚੀ ਸੀ।