JALANDHAR WEATHER

ਗੁ: ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਪਾਕਿਸਤਾਨ ਵਿਖੇ ਭਾਰਤੀ ਸਿੱਖਾਂ ਦਾ ਦੇਰ ਰਾਤ ਨਿੱਘਾ ਸਵਾਗਤ

ਅਟਾਰੀ, (ਅੰਮ੍ਰਿਤਸਰ), 11 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਖ਼ਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਗਏ ਬੀਤੇ ਕੱਲ੍ਹ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਮੈਂਬਰ ਸ਼੍ਰੋਮਣੀ ਕਮੇਟੀ ਡਾ. ਜੰਗ ਬਹਾਦਰ ਸਿੰਘ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਬੀਬੀ ਜੋਗਿੰਦਰ ਕੌਰ ਬਠਿੰਡਾ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਹਸਨ ਅਬਦਾਲ ਰਾਵਲਪਿੰਡੀ ਵਿਖੇ ਦੇਰ ਰਾਤ ਪੁੱਜੇ। ਭਾਰਤੀ ਸਿੱਖ ਸ਼ਰਧਾਲੂਆਂ ਦਾ ਉੱਥੇ ਪਹੁੰਚਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਮੈਮਪਾਲ ਸਿੰਘ, ਗ੍ਰੰਥੀ ਸਿੰਘ ਭਾਈ ਸੰਤੋਖ ਸਿੰਘ ਪੰਜਾ ਸਾਹਿਬ ਸਮੇਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨ ਅਤੇ ਭਾਰਤੀ ਸ਼ਰਧਾਲੂਆਂ ’ਤੇ ਗੁਲਾਬ ਦੇ ਫੁੱਲਾਂ ਦੀਆ ਪੱਤੀਆਂ ਸੁੱਟ ਕੇ ਗਲ ਵਿਚ ਸਿਹਰੇ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ