ਪੰਜਾਬ ਕਾਂਗਰਸ ਦੀ ਮੀਟਿੰਗ ਹੋਈ ਸ਼ੁਰੂ
ਚੰਡੀਗੜ੍ਹ, 11 ਅਪ੍ਰੈਲ (ਦਵਿੰਦਰ ਸਿੰਘ)- ਲੁਧਿਆਣਾ ਵਿਚ ਜ਼ਿਮਨੀ ਚੋਣਾਂ ਜਲਦ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਅੱਜ ਪੰਜਾਬ ਕਾਂਗਰਸ ਦੀ ਮੀਟਿੰਗ ਚੰਡੀਗੜ੍ਹ ਵਿਖੇ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਜ਼ਿਮਨੀ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਰਣਨੀਤੀ ਉਲੀਕੀ ਜਾਵੇਗੀ। ਇਸ ਦੌਰਾਨ ਭੁਪੇਸ਼ ਬਘੇਲ ਨੇ ਮੀਟਿੰਗ ਵਿਚ ਦੱਸਿਆ ਕਿ ਅਸੀਂ ਸੰਗਠਨ ਨੂੰ ਮਜ਼ਬੂਤ ਕਰਨ ਦਾ ਸਾਲ ਮਨਾ ਰਹੇ ਹਾਂ, ਜਿਸ ਵਿਚ ਦੇਸ਼ ਭਰ ਵਿਚ ਜ਼ਿਲ੍ਹਾ ਪ੍ਰਧਾਨਾਂ ਦੀਆਂ ਮੀਟਿੰਗਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਕਾਂਗਰਸੀਆਂ ਨੂੰ ਵੀ ਨਾਲ ਲੈ ਕੇ ਚੱਲਣਾ ਪਵੇਗਾ ਅਤੇ ਇਸ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਧਾਨਾਂ ਅਤੇ ਨੌਜਵਾਨਾਂ ਨਾਲ ਮੀਟਿੰਗ ਹੈ। ਕਾਂਗਰਸ ਵਿਚ ਅੰਦਰੂਨੀ ਟਕਰਾਅ ਬਾਰੇ ਭੁਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਸੰਗਠਨ ਨਾਲ ਚਰਚਾ ਪਾਰਟੀ ਦੇ ਅੰਦਰ ਹੁੰਦੀ ਹੈ ਅਤੇ ਬਾਹਰ ਮੀਡੀਆ ਵਿਚ ਇਸ ਦੀ ਚਰਚਾ ਨਹੀਂ ਕੀਤੀ ਜਾਵੇਗੀ। ਤਹੱਵੁਰ ਰਾਣਾ ਨੂੰ ਭਾਰਤ ਲਿਆਉਣ ਬਾਰੇ ਉਨ੍ਹਾਂ ਕਿਹਾ ਕਿ ਮੁੱਢਲਾ ਕੰਮ ਕਾਂਗਰਸ ਨੇ ਕੀਤਾ ਸੀ ਅਤੇ ਇਸੇ ਲਈ ਉਹ ਅੱਜ ਭਾਰਤ ਆ ਸਕਿਆ ਹੈ।