‘ਆਪ’ ਦੇ ਕੰਟਰੋਲ ’ਚ ਕੁਝ ਨਹੀਂ ਹੈ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 11 ਅਪ੍ਰੈਲ- ਤਰਨਤਾਰਨ ਗੋਲੀਬਾਰੀ ਦੀ ਘਟਨਾ ’ਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿਥੇ ਇਕ ‘ਆਪ’ ਸਰਪੰਚ ਨੇ ਇਕ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੰਟਰੋਲ ਵਿਚ ਕੁਝ ਵੀ ਨਹੀਂ ਹੈ, ਪੂਰਾ ਸਿਸਟਮ ਫੇਲ੍ਹ ਹੋ ਗਿਆ ਹੈ।