JALANDHAR WEATHER

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਮੰਡੀ ਲਾਧੂਕਾ, 11 ਅਪ੍ਰੈਲ (ਰਾਕੇਸ਼ ਛਾਬੜਾ)-ਮੰਡੀ ਦੇ ਸੇਮ ਨਾਲੇ ਦੇ ਪੁਲ ਨਜ਼ਦੀਕ ਇਕ ਸੜਕ ਹਾਦਸੇ ਵਿਚ ਪਿੰਡ ਫ਼ਤਿਹਗੜ੍ਹ ਦੇ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ। ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ 40 ਜਿਹੜਾ ਜਲਾਲਾਬਾਦ ਦੀ ਇਕ ਫੈਕਟਰੀ ਵਿਚ ਕੰਮ ਕਰਦਾ ਸੀ, ਆਪਣੇ ਕੰਮ ਤੋਂ ਵਾਪਸ ਪਰਤ ਰਿਹਾ ਸੀ, ਇਸ ਦੌਰਾਨ ਉਸ ਦਾ ਮੋਟਰਸਾਈਕਲ ਸੇਮ ਨਾਲ ਦੇ ਪੁਲ ਉਤੇ ਸੜਕ ਉਤੇ ਖੜ੍ਹੀ ਟਰਾਲੀ ਨਾਲ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਸਵਿੰਦਰ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਿਜਾਇਆ ਗਿਆ ਪਰ ਇਸ ਦੌਰਾਨ ਉਸਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ