ਕਣਕ ਦੇ ਖਰੀਦ ਸਬੰਧੀ ਪ੍ਰਬੰਧ ਮੁਕੰਮਲ - ਚੇਅਰਮੈਨ ਛਾਜਲੀ

ਦਿੜ੍ਹਬਾ ਮੰਡੀ (ਸੰਗਰੂਰ), 11 ਅਪ੍ਰੈਲ (ਜਸਵੀਰ ਸਿੰਘ ਔਜਲਾ)-ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਕਿਸੇ ਵੀ ਕਿਸਾਨ ਅਤੇ ਮਜ਼ਦੂਰ ਨਾਲ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਬੋਲੀ ਲਈ ਦੇਰੀ ਨਾ ਹੋਣ ਦੇਣ ਅਤੇ ਫਸਲ ਦੀ ਤੁਲਾਈ ਤੋਂ ਬਾਅਦ ਉਨ੍ਹਾਂ ਦੀ ਰਾਸ਼ੀ ਕਿਸਾਨਾਂ ਦੇ ਖਾਤੇ ਵਿਚ ਭੇਜੀ ਜਾਵੇ।