ਸ੍ਰੀ ਚਮਕੌਰ ਸਾਹਿਬ ਨੇੜੇ ਸਰਹਿੰਦ ਨਹਿਰ 'ਚ ਡਿੱਗੀ ਕਾਰ

ਸ੍ਰੀ ਚਮਕੌਰ ਸਾਹਿਬ, 11 ਅਪ੍ਰੈਲ (ਜਗਮੋਹਨ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਰੋਪੜ ਮਾਰਗ 'ਤੇ ਪਿੰਡ ਝਮਲੂਟੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਸਰਹਿੰਦ ਨਹਿਰ ਵਿਚ ਡਿੱਗ ਗਈ, ਜਿਸ ਵਿਚ ਇਕ ਵਿਅਕਤੀ ਦੱਸਿਆ ਜਾ ਰਿਹਾ ਹੈ। ਕੋਲੋਂ ਲੰਘ ਰਹੇ ਪਿੰਡ ਜਰਗੜੀ (ਪਾਇਲ) ਦੇ ਸ਼ਰਧਾਲੂ ਨਹਿਰ ਵਿਚ ਡਿੱਗੀ ਕਾਰ ਵਿਚ ਸਵਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।