JALANDHAR WEATHER

ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹੈ ਮਿਸਾਲ - ਵਿਧਾਇਕ ਸੰਧੂ

ਛੇਹਰਟਾ, 11 ਅਪ੍ਰੈਲ (ਪੱਤਰ ਪ੍ਰੇਰਕ)-ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਸ. ਜਸਬੀਰ ਸਿੰਘ ਸੰਧੂ ਨੇ ਪਿੰਡ ਵਡਾਲੀ ਗੁਰੂ ਅਤੇ ਗੁਮਾਨਪੁਰਾ ਦੇ ਸਰਕਾਰੀ ਸਕੂਲਾਂ ਵਿਚ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ। ਹਲਕਾ ਵਿਧਾਇਕ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਤੇ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਚ ਚਾਰਦੁਆਰੀ ਅਤੇ ਕਮਰਿਆਂ ਦੀ ਮੁਰੰਮਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਮਾਨਪੁਰਾ ਵਿਚ ਕਮਰਿਆਂ ਦੀ ਮੁਰੰਮਤ ਅਤੇ ਹੋਰ ਕੰਮ ਕਰਵਾਏ ਗਏ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪਰ ਮੌਜੂਦਾ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿਚ ਵੱਡਾ ਇਜ਼ਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਨ੍ਹਾਂ ਵਿਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕਵਲਜੀਤ ਸਿੰਘ, ਹਲਕਾ ਕੁਆਰਡੀਨੇਟਰ ਸਰਬਜੀਤ ਸਿੰਘ ਵਾਲੀਆ, ਹੈੱਡ ਟੀਚਰ ਪ੍ਰਦੀਪ ਸਿੰਘ ਭਕਨਾ, ਹਰਗੋਪਾਲ ਸਿੰਘ, ਚੇਅਰਮੈਨ ਜਗਤਾਰ ਸਿੰਘ ਮਾਨ, ਦਿਲਬਾਗ ਸਿੰਘ ਵਡਾਲੀ, ਲੈਕਚਰਾਰ ਰਾਣਾਪ੍ਰਤਾਪ ਸਿੰਘ ਸਮੇਤ ਸਕੂਲਾਂ ਦਾ ਸਟਾਫ ਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ