ਰੁਪਿੰਦਰ ਸਿੰਘ ਸ਼ੀਤਲ ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਨਿਯੁਕਤ

ਬਰਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ‘ਆਪ’ ਦੇ ਸੀਨੀਅਰ ਆਗੂ ਅਤੇ ਕੌਂਸਲਰ ਸ੍ਰੀ ਰੁਪਿੰਦਰ ਸਿੰਘ ਸ਼ੀਤਲ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਰੁਪਿੰਦਰ ਸਿੰਘ ਸ਼ੀਤਲ ਜੋ ਕਿ ਆਮ ਆਦਮੀ ਪਾਰਟੀ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਹਨ ਅਤੇ ਬਰਨਾਲਾ ਦੇ ਵਾਰਡ ਨੰਬਰ 26 ਤੋਂ ਕੌਂਸਲਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਹਨ। ਇਸ ਨਿਯੁਕਤੀ ’ਤੇ ਜਿਥੇ ਰੁਪਿੰਦਰ ਸਿੰਘ ਸ਼ੀਤਲ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ, ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਉਥੇ ਜ਼ਿਲ੍ਹੇ ਵਿਚਲੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।