ਮੌਸਮ ਖ਼ਰਾਬ ਹੋਣ ਕਾਰਣ ਦਿੱਲੀ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਸੱਤ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜਿਆ

ਰਾਜਾਸਾਂਸੀ (ਅੰਮ੍ਰਿਤਸਰ ) , 11 ਅਪ੍ਰੈਲ (ਹਰਦੀਪ ਸਿੰਘ ਖੀਵਾ) - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਅੱਜ ਮੌਸਮ ਖਰਾਬ ਹੋਣ ਕਾਰਣ ਵੱਖ-ਵੱਖ ਹਵਾਈ ਅੱਡਿਆਂ ਤੋਂ ਉਡਾਣ ਭਰ ਕੇ ਦਿੱਲੀ ਹਵਾਈ ਅੱਡੇ 'ਤੇ ਉਤਰਨ ਵਾਲੀਆਂ ਸੱਤ ਉਡਾਣਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਮੋੜ ਕੇ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਇਹ ਸਾਰੀਆਂ ਉਡਾਣਾਂ ਏਅਰ ਇੰਡੀਆ ਦੀਆਂ ਸਨ। ਇਸ ਦੌਰਾਨ ਇਨ੍ਹਾਂ ਉਡਾਣਾਂ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ।