ਸ੍ਰੀ ਨਨਕਾਣਾ ਸਾਹਿਬ ਪੁੱਜਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਫੁੱਲਾਂ ਨਾਲ ਸਵਾਗਤ

ਅਟਾਰੀ, ਅੰਮ੍ਰਿਤਸਰ, 12 ਅਪ੍ਰੈਲ (ਰਾਜਿੰਦਰ ਸਿੰਘ ਰੂਬੀ)-ਪਾਕਿਸਤਾਨ ਯਾਤਰਾ ਉਤੇ ਖਾਲਸੇ ਦਾ ਸਾਜਣਾ ਦਿਵਸ ਮਨਾਉਣ ਲਈ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਜੋ ਕਿ ਦੋ ਦਿਨਾਂ ਪੰਜਾ ਸਾਹਿਬ ਵਿਖੇ ਦਰਸ਼ਨ ਦੀਦਾਰਿਆਂ ਲਈ ਪੁੱਜਾ ਸੀ। ਭਾਰਤੀ ਸਿੱਖ ਸ਼ਰਧਾਲੂਆਂ ਦਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਰਾਵਲਪਿੰਡੀ ਤੋਂ ਵਾਪਸ ਗੁਰਦੁਆਰਾ ਜਨਮ ਅਸਥਾਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਨਕਾਣਾ ਸਾਹਿਬ ਵਿਖੇ ਪਹੁੰਚਣ ਉਤੇ ਪਾਕਿਸਤਾਨੀ ਸਿੱਖ ਸੰਗਤਾਂ ਤੇ ਮੋਹਾਲੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਔਕਾਫ਼ ਬੋਰਡ ਵਲੋਂ ਸਾਂਝੇ ਤੌਰ ਉਤੇ ਸ਼ਰਧਾਲੂਆਂ ਦੇ ਸਵਾਗਤ ਲਈ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗੇਟ ਉਤੇ ਗੁਲਾਬ ਦੇ ਫੁੱਲ ਪੱਤੀਆਂ ਅਤੇ ਗੁਲਾਬ ਦੇ ਫੁੱਲਾਂ ਦੇ ਸਿਹਰਿਆਂ ਦੇ ਢੇਰ ਲਗਾਏ ਗਏ। ਭਾਰਤੀ ਸਿੱਖ ਸ਼ਰਧਾਲੂ ਅੱਜ ਰਾਤ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜਣਗੇ।