JALANDHAR WEATHER

ਹੈਂਡ ਗ੍ਰਨੇਡ ਮਾਮਲੇ 'ਤੇ ਅਮਨ ਅਰੋੜਾ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

ਚੰਡੀਗੜ੍ਹ , 13 ਅਪ੍ਰੈਲ - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ 50 ਹੈਂਡ ਗ੍ਰਨੇਡ ਆ ਚੁੱਕੇ ਹਨ ਜਿਨਾਂ 'ਚੋਂ 18 ਹੈਂਡ ਗ੍ਰਨੇਡ ਚੱਲ ਚੁੱਕੇ ਹਨ ਅਤੇ 32 ਅਜੇ ਚੱਲਣੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਇਹ ਜਾਣਕਾਰੀ ਉਨ੍ਹਾਂ ਨੂੰ ਕਿੱਥੋਂ ਆਈ ? ਉਨ੍ਹਾਂ ਨੂੰ ਇਹ ਖ਼ਬਰ ਪੰਜਾਬ ਪੁਲਿਸ ਨਾਲ ਸਾਂਝੀ ਕਰਨੀ ਚਾਹੀਦੀ ਹੈ। ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜੇਕਰ ਹੁਣ ਪੰਜਾਬ ਵਿਚ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਪ੍ਰਤਾਪ ਸਿੰਘ ਬਾਜਵਾ ਦੀ ਹੋਵੇਗੀ ਜੋ ਪੁਲਿਸ ਨੂੰ ਜਾਣਕਾਰੀ ਮੁਹਈਆ ਨਹੀਂ ਕਰਵਾ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ