ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ / ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਪੁੱਜ ਕੇ ਮੁਲਾਕਾਤ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਸੂਬੇ ਵਿਚ ਵੱਸਦੇ ਸਿੱਖਾਂ ਦੇ ਮਸਲੇ ਹੱਲ ਕਰਨ ਸੰਬੰਧੀ ਚੰਗੇ ਮਾਹੌਲ ਵਿਚ ਵਿਚਾਰ ਚਰਚਾ ਕੀਤੀ। ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਸ੍ਰੀਨਾਇਬ ਸਿੰਘ ਸੈਣੀ ਨੂੰ ਲੋਈ, ਸਿੱਖ ਸਾਹਿਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨ ਦਿੱਤਾ।