ਅੱਜ ਹਰਿਆਣਾ ਆਉਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 14 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਆਉਣਗੇ। ਉਹ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ’ਤੇ ਸਵੇਰੇ 10 ਵਜੇ ਹਰਿਆਣਾ ਦੇ ਪਹਿਲੇ ਹਵਾਈ ਅੱਡੇ ਹਿਸਾਰ ਤੋਂ ਹਿਸਾਰ-ਅਯੁੱਧਿਆ ਉਡਾਣ ਨੂੰ ਹਰੀ ਝੰਡੀ ਦਿਖਾਉਣਗੇ। ਉਹ ਨਵੇਂ ਟਰਮੀਨਲ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਤੋਂ ਬਾਅਦ ਉਹ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ। ਇਥੋਂ ਪ੍ਰਧਾਨ ਮੰਤਰੀ ਦੁਪਹਿਰ 12:30 ਵਜੇ ਯਮੁਨਾ ਨਗਰ ਜਾਣਗੇ। ਉਹ ਉੱਥੇ 800 ਮੈਗਾਵਾਟ ਦੇ ਥਰਮਲ ਪਾਵਰ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਉਹ ਇਥੇ ਜਨਤਕ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ 9 ਦਸੰਬਰ 2024 ਨੂੰ, ਪ੍ਰਧਾਨ ਮੰਤਰੀ ਮੋਦੀ ਪਾਣੀਪਤ ਆਏ ਸਨ, ਜਿੱਥੇ ਉਨ੍ਹਾਂ ਨੇ ਭਾਰਤੀ ਜੀਵਨ ਬੀਮਾ ਨਿਗਮ ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ।