ਹਰਿਆਣਾ ਪੁੱਜੇ ਪ੍ਰਧਾਨ ਮੰਤਰੀ, ਅਯੁੱਧਿਆ ਲਈ ਵਪਾਰਕ ਉਡਾਣ ਨੂੰ ਦਿਖਾਈ ਹਰੀ ਝੰਡੀ

ਹਿਸਾਰ, 14 ਅਪ੍ਰੈਲ- ਸੂਬੇ ਵਿਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਹਰਿਆਣਾ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਇਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ ਅਤੇ ਹਿਸਾਰ ਦੇ ਮਹਾਰਾਜਾ ਅਗਰਸੇਨ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਿਆ।