JALANDHAR WEATHER

ਸਲਮਾਨ ਖ਼ਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 14 ਅਪ੍ਰੈਲ- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਵਰਲੀ ਟਰਾਂਸਪੋਰਟ ਵਿਭਾਗ, ਮੁੰਬਈ ਦੇ ਵਟਸਐਪ ਨੰਬਰ ’ਤੇ ਇਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ। ਇਸ ਵਿਚ ਅਦਾਕਾਰ ਨੂੰ ਉਸ ਦੇ ਘਰ ਵਿਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਸਲਮਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਵਰਲੀ ਪੁਲਿਸ ਸਟੇਸ਼ਨ ਵਿਚ ਇਕ ਅਣ-ਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਇਸ ਵੇਲੇ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕਰ ਰਹੇ ਹਨ। ਸੁਨੇਹਾ ਕਿੱਥੇ ਅਤੇ ਕਿਵੇਂ ਭੇਜਿਆ ਗਿਆ? ਇਸ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ