ਪ੍ਰਤਾਪ ਸਿੰਘ ਬਾਜਵਾ ਵਿਰੁੱਧ ਦਰਜ ਮਾਮਲੇ ਦੇ ਵਿਰੋਧ ’ਚ ਭਲਕੇ ਕਾਂਗਰਸ ਕਰੇਗੀ ਪ੍ਰਦਰਸ਼ਨ

ਚੰਡੀਗੜ੍ਹ, 14 ਅਪ੍ਰੈਲ- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਐਫ਼.ਆਈ.ਆਰ. ਦਰਜ ਕਰਨ ਦੇ ਫੈਸਲੇ ’ਤੇ ਭਲਕੇ ਮੰਗਲਵਾਰ, 15 ਅਪ੍ਰੈਲ, ਨੂੰ ਸਵੇਰੇ 10 ਵਜੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਇਕ ਕਾਂਗਰਸ ਪਾਰਟੀ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।