JALANDHAR WEATHER

ਬਿਕਰਮ ਸਿੰਘ ਮਜੀਠੀਆ ਵਲੋਂ ਪੈਟਰੋਲ ਪੰਪ 'ਤੇ ਹੋਏ ਹਮਲੇ ਦੀ ਐਨ.ਆਈ.ਏ. ਜਾਂਚ ਦੀ ਮੰਗ

ਅੰਮ੍ਰਿਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਬੀਤੇ ਦਿਨ ਮਜੀਠਾ ਹਲਕੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੇ ਪੈਟਰੋਲ ਪੰਪ ਉਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਕਰਮਚਾਰੀ ਨੂੰ ਗੋਲੀਆਂ ਮਾਰ ਕੇ ਹਲਾਕ ਕਰਨ ਅਤੇ ਇਕ ਨੂੰ ਜ਼ਖਮੀ ਕਰ ਦੇਣ ਦੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਅਤੇ ਪੁਲਿਸ ਵਲੋਂ ਇਸ ਘਟਨਾ ਨੂੰ ਸਿਰਫ ਲੁੱਟ-ਖੋਹ ਦੀ ਘਟਨਾ ਦੱਸਿਆ ਜਾ ਰਿਹਾ ਹੈ ਜਦੋਂਕਿ ਇਹ ਘਟਨਾ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਸਮਰਾ ਨੂੰ ਡਰਾਉਣ ਤੇ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਕਿਸੇ ਨਿਰਪੱਖ ਨਿਆਇਕ ਏਜੰਸੀ ਜਾਂ ਐਨ.ਆਈ.ਏ. ਤੋਂ ਜਾਂਚ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਨਾਲ ਜੋਤ ਸਿੰਘ ਸਮਰਾ ਸਮੇਤ ਹੋਰ ਅਕਾਲੀ ਆਗੂ ਤੇ ਹਲਕਾ ਨਿਵਾਸੀ ਵੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ