ਲਖਨਊ ਦੇ ਲੋਕਬੰਧੂ ਹਸਪਤਾਲ ਵਿਚ ਲੱਗੀ ਅੱਗ , ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ

ਲਖਨਊ , 14 ਅਪ੍ਰੈਲ - ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਲੋਕਬੰਧੂ ਹਸਪਤਾਲ ਵਿਚ ਅੱਗ ਲੱਗ ਗਈ। ਹਰ ਪਾਸੇ ਧੂੰਆਂ ਹੀ ਧੂੰਆਂ ਦਿਖਾਈ ਦੇ ਰਿਹਾ ਹੈ। ਅੱਗ ਲੱਗਣ ਦਾ ਕਾਰਨ ਏਅਰ ਕੰਡੀਸ਼ਨਰ ਵਿਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦੇ ਦਿੱਤੀ ਗਈ ਹੈ। ਇਸ ਦੌਰਾਨ, ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ਵਿਚ ਬਹੁਤ ਸਾਰੇ ਮਰੀਜ਼ਾਂ ਦੇ ਫਸੇ ਹੋਣ ਦੀ ਖ਼ਬਰ ਹੈ। ਡੀ.ਸੀ.ਪੀ. ਸਾਊਥ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।