JALANDHAR WEATHER

ਅੱਜ ਪ੍ਰਤਾਪ ਸਿੰਘ ਬਾਜਵਾ ਹੋਣਗੇ ਪੁਲਿਸ ਸਾਹਮਣੇ ਪੇਸ਼

ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ 32 ਬੰਬਾਂ ਸੰਬੰਧੀ ਦਿੱਤੇ ਗਏ ਬਿਆਨ ’ਤੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿਚ ਪੁਲਿਸ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਇਸ ਮੁੱਦੇ ’ਤੇ ਚੰਡੀਗੜ੍ਹ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ। ਇਸ ਵਿਚ ਸਾਰੇ ਕਾਂਗਰਸੀ ਵਿਧਾਇਕ, ਸੰਸਦ ਮੈਂਬਰ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਮੁਖੀ ਸ਼ਾਮਿਲ ਹੋਣਗੇ। ਕਾਂਗਰਸ ਦਾ ਕਹਿਣਾ ਹੈ ਕਿ ਬਾਜਵਾ ਖਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ