JALANDHAR WEATHER

3 ਕਿਲੋ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ

ਅਟਾਰੀ, ਅੰਮ੍ਰਿਤਸਰ, 15 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸਤਿੰਦਰ ਸਿੰਘ ਡੀ.ਆਈ.ਜੀ. ਬਾਰਡਰ ਰੇਂਜ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਸਫਲਤਾ ਹਾਸਿਲ ਕਰਦੇ ਹੋਏ 3 ਕਿਲੋ ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਐਸ.ਐਚ.ਓ. ਥਾਣਾ ਘਰਿੰਡਾ ਅੰਮ੍ਰਿਤਸਰ ਦਿਹਾਤੀ ਨੂੰ ਗੁਪਤ ਸੂਚਨਾ ਮਿਲੀ ਕਿ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਜੋਗਿੰਦਰ ਸਿੰਘ, ਦਿਲਬਾਗ ਸਿੰਘ ਬਾਗਾ ਪੁੱਤਰ ਹਜ਼ਾਰਾ ਸਿੰਘ ਵਾਸੀਆਨ ਰਤਨ ਕਲਾਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਐਸ.ਐਚ.ਓ. ਥਾਣਾ ਘਰਿੰਡਾ ਵਲੋਂ ਆਪਣੀ ਟੀਮ ਸਮੇਤ ਉਕਤ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਜੋਗਿੰਦਰ ਸਿੰਘ 3 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਇਸ ਉਤੇ ਉਕਤ ਨੌਜਵਾਨ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੇ ਅਗਲੇ ਪਿਛਲੇ ਤੇ ਹੋਰ ਸਬੰਧਾਂ ਨੂੰ ਚੰਗੀ ਤਰ੍ਹਾਾਂ ਨਾਲ ਖੰਘਾਲਿਆ ਜਾ ਰਿਹਾ ਹੈ। ਜੇਕਰ ਦੌਰਾਨੇ ਤਫਤੀਸ਼ ਹੋਰ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ