ਜ਼ਹਿਰੀਲੀ ਦਵਾਈ ਖਾਣ ਕਾਰਨ ਔਰਤ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 15 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਜੱਗੂ ਸ਼ਾਹ ਡੇਰੇ ਵਿਖੇ ਇਕ ਔਰਤ ਵਲੋਂ ਘਰੇਲੂ ਪ੍ਰੇਸ਼ਾਨੀ ਕਾਰਨ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਗਈ ਸੀ, ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੰਜਲੀ ਸ਼ਰਮਾ ਪਤਨੀ ਮਨੀਸ਼ ਸ਼ਰਮਾ ਵਾਸੀ ਜੱਗੂ ਸ਼ਾਹ ਡੇਰਾ ਨੇ ਬੀਤੀ 7 ਅਪ੍ਰੈਲ ਨੂੰ ਘਰੇਲੂ ਪ੍ਰੇਸ਼ਾਨੀ ਕਾਰਨ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਡਿਊਟੀ ਡਾਕਟਰ ਵਲੋਂ ਉਸਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ। ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ, ਜਿਸਦਾ ਅੱਜ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਔਰਤ ਦੀ ਮਾਂ ਤੇ ਭਰਾ ਦੇ ਬਿਆਨਾਂ 'ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।