ਉਤਰਾਖੰਡ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਦਿੱਤੇ ਨਿਰਦੇਸ਼

ਦੇਹਰਾਦੂਨ, 15 ਅਪ੍ਰੈਲ - ਉਤਰਾਖੰਡ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਬਾਇਓਮੈਟ੍ਰਿਕ ਹਾਜ਼ਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਮਸ਼ੀਨ ਦੇ ਖ਼ਰਾਬ ਹੋਣ ਦਾ ਬਹਾਨਾ ਸਵੀਕਾਰ ਨਹੀਂ ਕੀਤਾ ਜਾਵੇਗਾ।