JALANDHAR WEATHER

ਕਾਂਗਰਸ ਪਾਰਟੀ ਵਲੋਂ ਈ.ਡੀ. ਦਫ਼ਤਰ ਸਾਹਮਣੇ ਵਿਰੋਧ ਪ੍ਰਦਰਸ਼ਨ

ਜਲੰਧਰ, 16 ਅਪ੍ਰੈਲ- ਕਾਂਗਰਸ ਪਾਰਟੀ ਵਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫ਼ਤਰ ਦੇ ਸਾਹਮਣੇ ਇਕ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਵਿਰੋਧ ਪ੍ਰਦਰਸ਼ਨ ਈ.ਡੀ. ਵਲੋਂ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਖਿਲਾਫ਼ ਦਾਇਰ ਕੀਤੇ ਗਏ ਮਾਮਲੇ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਧਰਨੇ ਵਿਚ ਜਲੰਧਰ ਕਾਂਗਰਸ ਦੇ ਵੱਡੇ ਆਗੂ ਮੌਜੂਦ ਹਨ। ਇਸ ਪ੍ਰਦਰਸ਼ਨ ਵਿਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਰਾਜਕੁਮਾਰ ਵੇਰਕਾ ਨੇ ਵੀ ਹਿੱਸਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਨੈਸ਼ਨਲ ਹੈਰਾਲਡ ਮਾਮਲੇ ਵਿਚ ਈ.ਡੀ. ਵਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬਿਹਾਰ ਅਤੇ ਅਸਾਮ ਵਿਚ ਚੋਣਾਂ ਨੇੜੇ ਆ ਰਹੀਆਂ ਹਨ। ਅਜਿਹੀ ਸਥਿਤੀ ਵਿਚ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਚੰਦਰਬਾਬੂ ਨਾਇਡੂ ਅਤੇ ਹੋਰ ਭਾਜਪਾ ਪਾਰਟੀ ਆਗੂ ਕੇਂਦਰ ਸਰਕਾਰ ਤੋਂ ਨਾਰਾਜ਼ ਹਨ। ਪਰ ਦੂਜੇ ਪਾਸੇ ਪਾਰਟੀ ਵਲੋਂ ਇਹ ਸਭ ਕਾਂਗਰਸ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਦਾ ਗੱਠਜੋੜ ਬੰਦ ਹੋ ਸਕੇ। ਪਰ ਕਾਂਗਰਸ ਇਸ ਮਾਮਲੇ ਵਿਚ ਕਦੇ ਨਹੀਂ ਡਰੇਗੀ। ਇਸ ਦੇ ਨਾਲ ਹੀ ਔਜਲਾ ਨੇ ਅੰਬਾਨੀ ਅਤੇ ਅਡਾਨੀ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ