ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ

ਚੰਡੀਗੜ੍ਹ, 16 ਅਪ੍ਰੈਲ- ਅੱਜ ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ ’ਤੇ ਹੋਈ ਐਫ਼.ਆਈ.ਆਰ. ਰੱਦ ਕਰਵਾਉਣ ਸੰਬੰਧੀ ਦਾਖਲ ਕੀਤੀ ਗਈ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਬਾਜਵਾ ਦੀ ਗਿ੍ਰਫ਼ਤਾਰੀ ’ਤੇ 22 ਅਪ੍ਰੈਲ ਤੱਕ ਦੀ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬਾਜਵਾ ਨੂੰ ਮੀਡੀਆ ਵਿਚ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਵਲੋਂ ਜੋ ਬਿਆਨ ਦਿੱਤਾ ਗਿਆ, ਉਹ ਕਿਸੇ ਅਖ਼ਬਾਰ ਵਿਚ ਛਪੀ ਖ਼ਬਰ ’ਤੇ ਆਧਾਰਿਤ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਦਾਇਰ ਕਰਨ ਲਈ ਕਿਹਾ ਹੈ।