JALANDHAR WEATHER

ਜ਼ਿਲ੍ਹਾ ਕਿਸਾਨ ਸਿਖਲਾਈ ਕੈਂਪ 'ਚ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤੀ ਸ਼ਮੂਲੀਅਤ

ਸੰਗਰੂਰ, 15 ਅਪ੍ਰੈਲ (ਧੀਰਜ ਪਸ਼ੋਰੀਆ)-ਸਾਉਣੀ 2025 ਦੀਆਂ ਫਸਲਾਂ, ਫਸਲੀ ਵਿਭਿੰਨਤਾ ਅਤੇ ਫਸਲਾਂ ਦੀ ਰਹਿੰਦ-ਖੂੰਹਦ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸੰਗਰੂਰ ਵਿਖੇ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹੇ ਭਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੇ ਮੁੱਖ ਮਹਿਮਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ ਉਤੇ ਪੁੱਜੇ ਤੇ ਕੈਂਪ ਦਾ ਉਦਘਾਟਨ ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਕੀਤਾ ਗਿਆ। ਕੈਂਪ ਦੀ ਪ੍ਰਧਾਨਗੀ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕੀਤੀ ਗਈ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ਉਤੇ ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹ ਜ) ਵਲੋਂ ਸ਼ਮੂਲੀਅਤ ਕੀਤੀ ਗਈ।

ਕੈਂਪ ਦੇ ਮੁੱਖ ਮਹਿਮਾਨ ਨਰਿੰਦਰ ਕੌਰ ਭਰਾਜ ਐਮ. ਐਲ. ਏ. ਹਲਕਾ ਸੰਗਰੂਰ ਵਲੋਂ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਖੇਤੀ ਮਾਹਿਰਾਂ ਦੁਆਰਾ ਦੱਸੀਆਂ ਸਿਫਾਰਸ਼ਾਂ ਉਤੇ ਅਮਲ ਕੀਤਾ ਜਾਵੇ ਤੇ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਜਿਵੇਂ ਮਧੂ-ਮੱਖੀ ਪਾਲਣ,ਪਸ਼ੂ-ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਆਦਿ ਅਪਣਾਏ ਜਾਣ ਤਾਂ ਕਿ ਵੱਧ ਆਮਦਨ ਲਈ ਜਾ ਸਕੇ। ਉਨ੍ਹਾਂ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸੰਗਰੂਰ ਦੇ ਕਿਸਾਨ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਮਿਹਨਤ ਸਦਕਾ ਸੰਗਰੂਰ ਪਿਛਲੇ ਸਾਲਾਂ ਵਿਚ ਕਣਕ ਦਾ ਔਸਤ ਝਾੜ ਪੈਦਾ ਕਰਕੇ ਪਹਿਲੇ ਸਥਾਨ ਉਤੇ ਰਿਹਾ ਹੈ ਅਤੇ ਹੁਣ ਵੀ ਨਤੀਜੇ ਸੰਤੋਖਜਨਕ ਆਉਣ ਦੀ ਉਮੀਦ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ