JALANDHAR WEATHER

ਵਿਧਾਇਕ ਦਹੀਯਾ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਮਮਦੋਟ/ਫਿਰੋਜ਼ਪੁਰ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਮਮਦੋਟ ਮੰਡੀਆਂ ਵਿਚ ਕਣਕ ਦੀ ਆਮਦ ਨੂੰ ਦੇਖਦੇ ਹੋਏ ਅੱਜ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਵਲੋਂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਸਮੇਤ ਕਣਕ ਦੀ ਰਸਮੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਖਰੀਦ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ