ਜਸਟਿਸ ਬੀ.ਆਰ. ਗਵਈ ਹੋ ਸਕਦੇ ਹਨ ਭਾਰਤ ਦੇ ਅਗਲੇ ਚੀਫ਼ ਜਸਟਿਸ

ਨਵੀਂ ਦਿੱਲੀ, 16 ਅਪ੍ਰੈਲ- ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਰਸਮੀ ਤੌਰ ’ਤੇ ਜਸਟਿਸ ਬੀ.ਆਰ. ਗਵਈ ਨੂੰ ਆਪਣੇ ਉੱਤਰਾਧਿਕਾਰੀ ਵਜੋਂ ਪ੍ਰਸਤਾਵਿਤ ਕੀਤਾ ਹੈ। ਨਿਯੁਕਤੀ ਪ੍ਰਕਿਰਿਆ ਦੇ ਹਿੱਸੇ ਵਜੋਂ ਇਹ ਸਿਫ਼ਾਰਸ਼ ਕਾਨੂੰਨ ਮੰਤਰਾਲੇ ਨੂੰ ਭੇਜੀ ਗਈ ਹੈ। ਜਸਟਿਸ ਗਵਈ ਇਸ ਸਮੇਂ ਸੀ.ਜੇ.ਆਈ. ਖੰਨਾ ਤੋਂ ਬਾਅਦ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ।