ਗੁਲਜਾਰ ਸਿੰਘ ਬੋਬੀ ਨੇ ਪੰਜਾਬ ਰਾਜ ਐਸ. ਸੀ. ਕਮਿਸ਼ਨ ਦੇ ਮੈਂਬਰ ਵਜੋਂ ਸੰਭਾਲਿਆ ਅਹੁਦਾ

ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੋਰੀਆ)-ਗੁਲਜਾਰ ਸਿੰਘ ਬੋਬੀ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਪੰਜਾਬ ਰਾਜ ਐਸ. ਸੀ. ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋ, ਚੇਅਰਮੈਨ ਅਵਤਾਰ ਸਿੰਘ ਈਲਵਾਲ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਹਰਵਿੰਦਰ ਸਿੰਘ, ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ, ਗੁਰਪ੍ਰੀਤ ਰਾਜਾ ਅਤੇ ਸ਼ਕਤੀ ਠੇਕੇਦਾਰ ਮੌਜੂਦ ਸਨ।