JALANDHAR WEATHER

ਡਾ. ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੀਤਾ ਜਾ ਰਿਹਾ ਪੰਜਾਬ ਦਾ ਵਿਕਾਸ - ਫੌਜਾ ਸਿੰਘ ਸਰਾਰੀ

ਗੁਰੂਹਰਸਹਾਏ, ਫਿਰੋਜ਼ਪੁਰ, 16 ਅਪ੍ਰੈਲ (ਹਰਚਰਨ ਸਿੰਘ ਸੰਧੂ)-ਹਲਕਾ ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਵਿਖੇ ਅਨੰਦ ਨਿਵਾਸ ਵਿਚ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ 2022 ਵਿਚ ਚੋਣਾਂ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੰਮ ਕਰਨ ਦੇ ਆਧਾਰ ਉਤੇ ਲੋਕਾਂ ਦੇ ਘਰ-ਘਰ ਤੱਕ ਪਹੁੰਚੀ ਸੀ ਅਤੇ ਪੰਜਾਬ ਵਾਸੀਆਂ ਨੇ ਵੱਡੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਉਤੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿੱਖਿਆ, ਸਿਹਤ ਸੇਵਾਵਾਂ ਵਧੀਆ ਦੇਣਾ,  ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਅਤੇ ਨਸ਼ੇ ਨੂੰ ਖ਼ਤਮ ਕਰਨਾ ਸੀ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇਕ ਗੱਲ ਨੋਟਿਸ ਕੀਤੀ ਸੀ ਕਿ ਹਾਈਕੋਰਟ ਵਿਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਕੇ ਵਿਖਾਇਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ