ਸਾਬਕਾ ਸਰਪੰਚ ਵਲੋਂ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

ਤਰਨਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਤਰਨਤਾਰਨ ਦੇ ਨਜ਼ਦੀਕੀ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਨੇ ਗੋਲੀਆਂ ਮਾਰ ਕੇ ਜਰਨੈਲ ਸਿੰਘ ਨਾਮਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਜਦਕਿ ਇਸ ਗੋਲਾਬਾਰੀ ਦੌਰਾਨ ਮ੍ਰਿਤਕ ਵਿਅਕਤੀ ਦੇ ਤਾਏ ਨੂੰ ਵੀ ਦੋ ਗੋਲੀਆਂ ਲੱਗੀਆਂ। ਘਟਨਾ ਤੋਂ ਬਾਅਦ ਹਮਲਾਵਰ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਵਤਾਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਵਿਅਕਤੀ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।