JALANDHAR WEATHER

ਬਿਹਾਰ ਚੋਣਾਂ ਨੂੰ ਲੈ ਕੇ ਅੱਜ ਹੋਵੇਗੀ ਮਹਾਂਗਠਜੋੜ ਦੀ ਮੀਟਿੰਗ

ਪਟਨਾ, 17 ਅਪ੍ਰੈਲ- ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਕਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਅੱਜ ਰਾਸ਼ਟਰੀ ਜਨਤਾ ਦਲ ਦਫ਼ਤਰ ਵਿਖੇ ਮਹਾਂਗਠਜੋੜ ਦੇ ਹਿੱਸਿਆਂ ਵਿਚਕਾਰ ਇਕ ਮੀਟਿੰਗ ਹੋਵੇਗੀ। ਦੁਪਹਿਰ 1 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਵਿਚ, ਆਰ.ਜੇ.ਡੀ., ਕਾਂਗਰਸ, ਖੱਬੀਆਂ ਪਾਰਟੀਆਂ, ਵਿਕਾਸ ਇਨਸਾਨ ਪਾਰਟੀ ਦੇ ਪ੍ਰਮੁੱਖ ਆਗੂ ਸੀਟਾਂ ਦੀ ਵੰਡ, ਮੁੱਖ ਮੰਤਰੀ ਦੇ ਚਿਹਰੇ ਸਮੇਤ ਕਈ ਮੁੱਦਿਆਂ ’ਤੇ ਚਰਚਾ ਕਰਨਗੇ। ਆਰ.ਜੇ.ਡੀ. ਦਾ ਕਹਿਣਾ ਹੈ ਕਿ ਬਿਹਾਰ ਵਿਚ ਬਦਲਾਅ ਲੋਕਾਂ ਦੀਆਂ ਅਸਲ ਚਿੰਤਾਵਾਂ ਨੂੰ ਕੇਂਦਰ ਵਿਚ ਰੱਖ ਕੇ ਯਕੀਨੀ ਬਣਾਇਆ ਜਾਵੇਗਾ। ਦੋ ਦਿਨ ਪਹਿਲਾਂ ਕਾਂਗਰਸ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਤੋਂ ਬਾਅਦ, ਤੇਜੱਸਵੀ ਯਾਦਵ ਨੇ ਕਿਹਾ ਸੀ ਕਿ ਮਹਾਂਗਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਠੇ ਲੜੇਗਾ। ਤੇਜੱਸਵੀ ਨੇ ਦਾਅਵਾ ਕੀਤਾ ਸੀ ਕਿ ਇਸ ਵਾਰ ਐਨ.ਡੀ.ਏ. ਸਰਕਾਰ ਨਹੀਂ ਬਣਨ ਵਾਲੀ ਹੈ। ਮਹਾਂਗਠਜੋੜ ਵਿਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ? ਤੇਜਸਵੀ ਯਾਦਵ ਨੇ ਇਸ ਸਵਾਲ ’ਤੇ ਕੁਝ ਨਹੀਂ ਕਿਹਾ। ਉਨ੍ਹਾਂ ਨੇ ਕਿਹਾ ਸੀ ਕਿ 17 ਅਪ੍ਰੈਲ ਨੂੰ ਪਟਨਾ ਵਿਚ ਇਕ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ