ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ




ਅੰਮ੍ਰਿਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ੁਰੂ ਕੀਤਾ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ ਅਤੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਾਮਿਲ ਹਨ। ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ, ਚੌਂਕ ਪਰਾਗਦਾਸ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਜੀ ਕਲੋਨੀ, ਢਾਬ ਵਸਤੀ ਰਾਮ ਚੌਂਕ 36 ਖੂਈ ਬਾਜ਼ਾਰ ਪਾਪੜਾ ਬਾਜ਼ਾਰ ਮਾਈ ਸੇਵਾਂ ਅਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਬਾਅਦ ਦੁਪਹਿਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।