JALANDHAR WEATHER

ਦਾਣਾ ਮੰਡੀ ਖਾਲੜਾ ’ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਖਾਲੜਾ, (ਕਪੂਰਥਲਾ), 17 ਅਪ੍ਰੈਲ (ਜੱਜਪਾਲ ਸਿੰਘ ਜੱਜ)- ਮਾਰਕੀਟ ਕਮੇਟੀ ਭਿੱਖੀਵਿੰਡ ਅਧੀਨ ਆਉਂਦੀ ਦਾਣਾ ਮੰਡੀ ਖਾਲੜਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਂਦਿਆਂ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਦਾਣਾ ਮੰਡੀ ਖਾਲੜਾ ਸੁਖਰਾਜ ਸਿੰਘ ਬੀ. ਏ. ਨੇ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਮਾਰਕਫੈਡ ਇੰਸਪੈਕਟਰ ਕਰਨਬੀਰ ਸਿੰਘ ਨੇ ਕਿਹਾ ਕਿ ਅੱਜ ਤੋਂ ਮਾਰਕਫੈਡ ਏਜੰਸੀ ਨੇ ਖਰੀਦ ਸ਼ੁਰੂ ਕਰ ਦਿੱਤੀ ਹੈ। ਮੰਡੀ ਸੁਪਰਵਾਈਜ਼ਰ ਜਗਦੀਪ ਸਿੰਘ ਅਤੇ ਬੋਲੀ ਰਿਕਾਡਰ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਜਿਹੜੀ ਕਣਕ ਦੀਆਂ ਢੇਰੀਆਂ ਦੀ ਨਵੀਂ 12 ਜਾਂ 12 ਫੀਸਦੀ ਤੋਂ ਥੱਲੇ ਹੈ, ਉਨ੍ਹਾਂ ਢੇਰੀਆਂ ਦੀ ਖਰੀਦ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ