ਪੰਜਾਬੀ ਫ਼ਿਲਮ ਅਦਾਕਾਰ ਗੁੱਗੂ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ



ਅੰਮ੍ਰਿਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)- ਪੰਜਾਬੀ ਫ਼ਿਲਮਾਂ ਦੇ ਨਾਮਵਰ ਅਦਾਕਾਰ ਗੁੱਗੂ ਗਿੱਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਗੁਰੂ ਦਰ ’ਤੇ ਸੀਸ ਨਿਵਾਇਆ ਅਤੇ ਕੁਝ ਸਮਾਂ ਇਲਾਹੀ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ ਵੀ ਮੌਜੂਦ ਸਨ।