ਦਿੜ੍ਹਬਾ 'ਚ ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਦੇ ਬਕਾਇਆ ਮਾਮਲਿਆਂ ਦਾ 100 ਫੀਸਦੀ ਨਿਪਟਾਰਾ - ਐਸ.ਡੀ.ਐਮ. ਰਾਜੇਸ਼ ਸ਼ਰਮਾ

ਦਿੜ੍ਹਬਾ ਮੰਡੀ (ਸੰਗਰੂਰ), 17 ਅਪ੍ਰੈਲ (ਜਸਵੀਰ ਸਿੰਘ ਔਜਲਾ)-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਬ-ਡਵੀਜ਼ਨ ਦਿੜ੍ਹਬਾ ਵਿਚ 'ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ' ਸਬੰਧੀ ਬਕਾਇਆ ਪਏ ਸਾਰੇ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਾਲ ਵਿਭਾਗ ਨਾਲ ਸੰਬੰਧਿਤ ਕੰਮਾਂ ਨੂੰ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ 'ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ' ਸਬੰਧੀ ਬਕਾਇਆ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਦੀ ਪਾਲਣਾ ਨੂੰ ਦਿੜ੍ਹਬਾ ਡਵੀਜ਼ਨ ਵਿਚ ਪਹਿਲ ਦੇ ਆਧਾਰ ਉਤੇ ਯਕੀਨੀ ਬਣਾਇਆ ਗਿਆ ਹੈ।