ਭਾਈ ਅੰਮ੍ਰਿਤਪਾਲ ਸਿੰਘ ਨੂੰ ਜਲਦ ਲਿਆਂਦਾ ਜਾ ਸਕਦੈ ਪੰਜਾਬ

ਅਜਨਾਲਾ, (ਅੰਮ੍ਰਿਤਸਰ), 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਫਰਵਰੀ 2023 ਵਿਚ ਥਾਣਾ ਅਜਨਾਲਾ ਵਿਖੇ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਡਿਬਰੂਗੜ ਜੇਲ੍ਹ ਵਿਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦਾ ਐਨ.ਐਸ.ਏ. ਵੀ ਜਲਦ ਹੀ ਖਤਮ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਵੀ ਪੰਜਾਬ ਲਿਆਂਦਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਨ ਲਈ ਪੰਜਾਬ ਪੁਲਿਸ ਦੀ ਇਕ ਟੀਮ ਪੰਜਾਬ ਤੋਂ ਰਵਾਨਾ ਹੋ ਗਈ ਹੈ।