JALANDHAR WEATHER

ਮਨੋਰੰਜਨ ਕਾਲੀਆ ਦੇ ਘਰ ਪੁੱਜੇ ਤਰੁਣ ਚੁੱਘ

ਜਲੰਧਰ, 18 ਅਪ੍ਰੈਲ- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਮਨੋਰੰਜਨ ਕਾਲੀਆ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਾਡੇ ਸਾਰਿਆਂ ਦਾ ਸਾਂਝਾ ਹੈ ਤੇ ‘ਆਪ’ ਸੂਬੇ ਦਾ ਮਾਹੌਲ ਖਰਾਬ ਨਾ ਕਰੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਥਿਊਰੀ ’ਤੇ ਕੋਈ ਕੰਮ ਨਹੀਂ ਹੋ ਰਿਹਾ ਬਲਕਿ ਆਮ ਆਦਮੀ ਪਾਰਟੀ ਦੀ ਥਿਊਰੀ ’ਤੇ ਕੰਮ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ