ਅਦਾਲਤ ਨੇ ਪੱਪਲਪ੍ਰੀਤ ਸਿੰਘ ਨੂੰ ਭੇਜਿਆ ਜੇਲ੍ਹ

ਅਜਨਾਲਾ (ਅੰਮ੍ਰਿਤਸਰ), 18 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋ) - ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਹੇਠ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਨੂੰ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।