ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਨੂੰ ਹੋਇਆ ਭਾਰੀ ਨੁਕਸਾਨ

ਅਮਰਕੋਟ (ਤਰਨਤਾਰਨ), 18 ਅਪ੍ਰੈਲ (ਭੱਟੀ) - ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਬੇਸ਼ੱਕ ਕਣਕ ਦੀ ਕਟਾਈ ਦਾ ਸੀਜ਼ਨ ਜ਼ੋਰਾਂ ਤੇ ਹੈ, ਪਰ ਅੱਜ ਹੋਈ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਨੇ ਕਈ ਜਗ੍ਹਾ ਕਾਫੀ ਨੁਕਸਾਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਘਰਿਆਲਾ ਨੇੜਲੇ ਪਿੰਡ ਘਰਿਆਲੀ ਦਾਸੂਵਾਲ ਵਿਖੇ ਗੜ੍ਹੇਮਾਰੀ ਨਾਲ ਉਨ੍ਹਾਂ ਦੇ ਪਿੰਡ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਗਿਰਦਾਵਰੀ ਕਰਕੇ ਮੁਆਵਜ਼ੇ ਦੀ ਮੰਗ ਕੀਤੀ।